CORONA ਗੁਰਦਾਸਪੁਰ

ਲੋਕ ਕੋਰੋਨਾ ਵਾਇਰਸ ਵਿਰੁੱਧ ਟੈਸਟਿੰਗ ਕਰਵਾਉਣ ਵਿਚ ਸਿਹਤ ਟੀਮਾਂ ਨਾਲ ਸਹਿਯੋਗ ਕਰਨ-ਐਸ.ਡੀ.ਐਮ ਲੁਬਾਣਾ

ਲੋਕ ਕੋਰੋਨਾ ਵਾਇਰਸ ਵਿਰੁੱਧ ਟੈਸਟਿੰਗ ਕਰਵਾਉਣ ਵਿਚ ਸਿਹਤ ਟੀਮਾਂ ਨਾਲ ਸਹਿਯੋਗ ਕਰਨ-ਐਸ.ਡੀ.ਐਮ ਲੁਬਾਣਾ
  • PublishedSeptember 4, 2020

ਡੇਰਾ ਬਾਬਾ ਨਾਨਕ (ਗੁਰਦਾਸਪੁਰ), 4 ਸਤੰਬਰ ( ਮੰਨਨ ਸੈਣੀ)। ਕੋਰੋਨਾ ਵਾਇਰਸ ਵਿਰੁੱਧ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਕੋਰੋਨਾ ਪੀੜਤ ਤੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ, ਇਸ ਨਾਲ ਹੀ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲ ਸਕਦੀ ਹੈ। ਇਹ ਪ੍ਰਗਟਾਵਾ ਸ. ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਡੇਰਾ ਬਾਬਾ ਨਾਨਕ/ਕਲਾਨੌਰ ਨੇ ਕੀਤਾ।
ਐਸ.ਡੀ.ਐਮ ਲੁਬਾਣਾ ਨੇ ਕਿਹਾ ਕਿ ਜੋ ਲੋਕ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਏ ਹੁੰਦੇ ਹਨ, ਉਹ ਆਪਣਾ ਕੋਰੋਨਾ ਟੈਸਟ ਨਹੀਂ ਕਰਵਉਂਦੇ, ਜਿਸ ਨਾਲ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ, ਬੱਚਿਆਂ ਅਤੇ ਬਜੁਰਗਾਂ ਤੇ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਉਹ ਲੋਕ ਜਲਦ ਕੋਰੋਨਾ ਦੀ ਲਪੇਟ ਵਿਚ ਆ ਜਾਂਦੇ ਹਨ।।ਉਨਾਂ ਅਜਿਹੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ , ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹੁੰਦੇ ਹਨ, ਉਨਾਂ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ।

ਉਨਾਂ ਅੱਗੇ ਕਿਹਾ ਕਿ ਕਿਸੇ ਵਿਅਕਤੀ ਨੂੰ ਕੋਰੋਨਾ ਵਾਇ੍ਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜ•ਨਾ ਜਾਂ ਕਿਸੇ ਹੋਰ ਤਰ•ਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨ•ਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ ਤਾਂ ਜੋ ਸਹੀ ਸਮੇਂ ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ਤੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ । ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ। ਸਿਹਤ ਵਿਭਾਗ ਵਲੋਂ ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ। ਉਨਾਂ ਲੋਕਾਂ ਨੂੰ ਕਿਹਾ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਕੋਰੋਨਾ ਬਿਮਾਰੀ ਵਿਰੁੱਧ ਪ੍ਰਸ਼ਾਸਨ ਦਾ ਸਹਿਯੋਗ ਕਰਨ।

Written By
The Punjab Wire