ਆਨ-ਲਾਈਨ ਸਮਾਰੋਹ ਦੁਆਰਾ ਕੀਤਾ ਗਿਆ ਸਨਮਾਨਿਤ
ਗੁਰਦਾਸਪੁਰ 5 ਸਤੰਬਰ ( ਮੰਨਨ ਸੈਣੀ)। ਅੱਜ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ 04 ਅਧਿਆਪਕਾ ਗੁਰਮੀਤ ਸਿੰਘ ਬਾਜਵਾ ਲੈਕਚਰਾਰ ਕੈਮਿਸਟਰੀ ਸਰਕਾਰੀ ਸੀਨੀ ਸੈਕੰਡਰੀ ਸਕੂਲ ਕਲਾਨੌਰ , ਡਾ. ਸਤਿੰਦਰਜੀਤ ਕੌਰ ਲੈਕਚਰਾਰ ਸਰਕਾਰੀ ਸੀਨੀ: ਸੈਕੰ : ਕੈਂਪ ਬਟਾਲਾ ਲੜ੍ਹਕੀਆਂ , ਪ੍ਰਿੰਸੀਪਲ ਬਲਵਿੰਦਰ ਕੌਰ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ , ਬੋਧ ਰਾਜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਦਾਸਪੁਰ 2 ਨੂੰ ਪੜ੍ਹਾਈ, ਆਨ-ਲਾਈਨ ਸਿੱਖਿਆ , ਸਮਾਰਟ ਸਕੂਲ, ਦਾਖਲਾ ਵਧਾਉਣ ਲਈ ਕੀਤੇ ਯਤਨਾਂ ਲਈ ਸਿੱਖਿਆ ਵਿਭਾਗ ਵੱਲੋਂ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਸਿੱਖਿਆ ਵਿਭਾਗ ਵੱਲੋਂ ਹਰ ਜ਼ਿਲ੍ਹੇ ਵਿੱਚ ਆਨ-ਲਾਈਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੇਇੰਦਰ ਸਿੰਗਲਾ ਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ,ਡੀ.ਜੀ.ਐਸ.ਈ. ਮੁਹੰਮਦ ਤਈਅਬ, ਡੀ.ਪੀ.ਆਈ.ਐਲੀ: ਲਲਿਤ ਕਿਸ਼ੋਰ ਘਈ ਵੱਲੋਂ ਸਿੱਖਿਆ ਵਿਭਾਗ ਦੀਆ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ , ਰਾਜ ਪੱਧਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ। ਆਨ-ਲਾਈਨ ਹੋਏ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਨਮਾਨ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪਹਿਲਾਂ ਹੀ ਪਹੁੰਚਾ ਦਿੱਤੇ ਸਨ। ਇਸ ਦੌਰਾਨ ਵਧਾਈ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ( ਸ ) ਹਰਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ 4 ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਦੇਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸੈਕੰਡਰੀ ਪੱਧਰ ਤੇ ਬਿਹਤਰ ਸੇਵਾਵਾਂ ਦੇਣ ਵਾਲੇ 91 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ( ਐਲੀ: )ਅਧਿਆਪਕਾਂ ਨੂੰ ਸੁਭਕਾਮਨਾਵਾਂ ਦਿੰਦੇ ਕਿਹਾ ਕਿ ਅਧਿਆਪਕਾਂ ਵੱਲੋਂ ਬਹੁਤ ਮਿਹਨਤ ਨਾਲ ਡਿਊਟੀ ਕੀਤੀ ਜਾ ਰਹੀ ਹੈ। ਕੋਵਿਡ 19 ਕਰੋਨਾ ਦੌਰਾਨ ਅਧਿਆਪਕਾਂ ਵੱਲੋਂ ਬੱਚਿਆ ਨੂੰ ਆਨ-ਸਿੱਖਿਆ ਦੇ ਕੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਇਸ ਲਈ ਜ਼ਿਲ੍ਹੇ ਦੇ 67 ਐਲੀਮੈਟਰੀ ਅਧਿਆਪਕਾਂ ਨੂੰ ਬਿਹਤਰ ਸੇਵਾਵਾਂ ਲਈ ਆਨ-ਲਾਈਨ ਸਨਮਾਨ ਪੱਤਰ ਭੇਜੇ ਗਏ ਹਨ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ (ਸ) ਲਖਵਿੰਦਰ ਸਿੰਘ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ , ਜ਼ਿਲ੍ਹਾ ਕੋਆਰਡੀਨੇਟਰ ਪਵਨ ਕੁਮਾਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਐਮ ਆਈ ਐਸ ਮੁਨੀਸ਼ ਕੁਮਾਰ , ਵਿਨੈ ਕੁਮਾਰ, ਨੀਤੂ ਆਦਿ ਹਾਜ਼ਰ ਸਨ।