ਬੁਖਾਰ ਹੋਣ ‘ਤੇ ਇਸ ਨੂੰ ਸੀਜ਼ਨਲ ਫਲੂ ਨਾ ਸਮਝੋ, ਆਪਣਾ ਕੋਰੋਨਾ ਟੈਸਟ ਜਰੂਰ ਕਰਵਾਓ-ਐਸ.ਡੀ.ਐਮ ਬੱਲ

SDM SAKATRAR SINGH BAL

ਗੁਰਦਾਸਪੁਰ, 6 ਸਤੰਬਰ ( ਮੰਨਨ ਸੈਣੀ)। ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਨੇ ਕਿਹਾ ਕਿ ਬੁਖਾਰ ਹੋਣ ‘ਤੇ ਇਸ ਨੂੰ ਸੀਜ਼ਨਲ ਫਲੂ ਨਹੀਂ ਸਮਝਣਾ ਚਾਹੀਦਾ ਹੈ ਤੇ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੋਰੋਨਾ ਟੈਸਟ ਨਾ ਕਰਵਾਉਣ ਨਾਲ ਜਿਥੇ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਨੂੰ ਨੁਕਸਾਨ ਪੁਹੰਚਾਉਦੇ ਹਨ ਬਲਕਿ ਇਸ ਨਾਲ ਸਮਾਜ ਵਿਚ ਕੋਰੋਨਾ ਵੀ ਫੈਲਦਾ ਹੈ।

ਉਨਾਂ ਨੇ ਕਿਹਾ ਅਗਰ ਕਿਸੇ ਵਿਅਕਤੀ ਨੂੰ ਕੋਰਨਾ ਵਾਇ੍ਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜ•ਨਾ ਜਾਂ ਕਿਸੇ ਹੋਰ ਤਰ•ਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨ•ਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ ਸਹੀ ਸਮੇਂ ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ਤੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਉਨਾਂ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਲਈ ਹੱਥਾਂ ਨੂੰ ਬਾਰ ਬਾਰ ਧੋਣ, ਮਾਸਕ ਦਾ ਪ੍ਰਯੋਗ ਕਰਨ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।

ਐਸ.ਡੀ.ਐਮ ਬੱਲ ਕਿਹਾ ਕਿ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ । ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ। ਸਿਹਤ ਵਿਭਾਗ ਵਲੋਂ ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ। ਕੋਰੋਨਾ ਬਿਮਾਰੀ ਨੂੰ ਲੁਕਾਉਣ ਨਾਲ ਨਹੀਂ, ਸਗੋਂ ਜਿਨਾਂ ਇਸਦਾ ਵੱਧ ਪਤਾ ਲੱਗੇਗਾ , ਓਨੀ ਛੇਤੀ ਹੀ ਕੋਰੋਨਾ ਪੀੜਤ ਦਾ ਇਲਾਜ ਸ਼ੁਰੂ ਕਰਕੇ ਉਸਨੂੰ ਠੀਕ ਕੀਤਾ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਸਿਹਤ ਟੀਮਾਂ ਨਮੂਨੇ ਲੈਣ ਲਈ ਜਾਂਦੀਆਂ ਹਨ, ਨਮੂਨੇ ਲੈਣ ਲਈ ਉਨ•ਾਂ ਨੂੰ ਆਗਿਆ ਦੇਵੋ ਅਤੇ ਸਹਾਇਤਾ ਕਰੋ। ਜ਼ਿਲ•ਾ ਹਸਪਤਾਲ ਦੇ ਫਲੂ ਕਾਰਨਰਾਂ ਵਿੱਚ ਵਾਕ-ਇਨ ਸੈਂਪਲਿੰਗ ਉਪਲੱਬਧ ਹੈ। ਸਿਹਤ ਖਰਾਬ ਹੋਣ ਦੀ ਸਥਿਤੀ ਵਿੱਚ, 104 ‘ਤੇ ਕਾਲ ਕਰੋ। ਅਫਵਾਹਾਂ ਤੋਂ ਸੁਚੇਤ ਰਹੇ।

Exit mobile version