Close

Recent Posts

CORONA ਹੋਰ ਗੁਰਦਾਸਪੁਰ

26 ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ ਖੁੱਲ੍ਹਣ

26 ਤੋਂ ਮੁੜ ਖੁੱਲ੍ਹਣਗੇ ਸਰਕਾਰੀ ਸਕੂਲ ਖੁੱਲ੍ਹਣ
  • PublishedJuly 25, 2021

ਜਿਲ੍ਹੇ ਦੇ ਹਾਈ , ਸੈਕੰਡਰੀ ਸਰਕਾਰੀ ਸਕੂਲਾਂ ‘ਚ ਤਿਆਰੀਆਂ ਮੁਕੰਮਲਡੀ.ਈ.ਓ. ਸੰਧਾਵਾਲੀਆ

ਗੁਰਦਾਸਪੁਰ 25 ਜੁਲਾਈ ( ਮੰਨਨ ਸੈਣੀ)। ਕਰੋਨਾ ਦੀ ਦੂਸਰੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲਾਂ ਨੂੰ ਪੜਾਅਵਾਰ ਖੋਲ੍ਹਣ ਦੀ 26 ਜੁਲਾਈ ਨੂੰ ਸ਼ੁਰੂਆਤ ਹੋਰ ਰਹੀ ਹੈ। ਜਿਸ ਤਹਿਤ ਦਸਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਨਿਯਮਾਂ ਦੇ ਦਾਇਰੇ ‘ਚ ਰਹਿੰਦਿਆਂ ਪੰਜਾਬ ਸਰਕਾਰ ਨੇ ਸਕੂਲ ਆਉਣ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਗੁਰਦਾਸਪੁਰ ਜਿਲ੍ਹੇ ਦੇ 116 ਸੈਕੰਡਰੀ ਤੇ 91 ਹਾਈ ਸਕੂਲਾਂ ‘ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਪਾਲ ਸਿੰਘ ਸੰਧਾਵਾਲੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਸਬੰਧੀ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਭ ਨੂੰ ਕੋਵਿਡ-19 ਤੋਂ ਬਚਾਅ ਲਈ ਲੋੜੀਦੀਆਂ ਸਾਵਧਾਨੀਆਂ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਕੂਲਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਸਕੂਲਾਂ ਦੀ ਵਿਸ਼ੇਸ਼ ਸਫਾਈ ਕੀਤੀ ਗਈ ਹੈ।

ਇਸ ਸਬੰਧੀ ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਕੂਲ ‘ਚ ਪ੍ਰਵੇਸ਼ ਕਰਨ ਮੌਕੇ ਮਾਸਕ ਪਹਿਨਣ, ਸੈਨਟਾਈਜ਼ ਹੋਣ ਅਤੇ ਲੋੜੀਦੀ ਦੂਰੀ ਬਣਾ ਕੇ ਰੱਖਣ ਲਈ, ਜਮਾਤ ਇੰਚਾਰਜਾਂ ਵੱਲੋਂ ਕੀਤੀਆਂ ਜ਼ੂਮ ਬੈਠਕਾਂ ਰਾਹੀਂ ਸੁਚੇਤ ਕਰ ਦਿੱਤਾ ਗਿਆ।ਇਸ ਤੋਂ ਇਲਾਵਾ ਸਕੂਲ ‘ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਸਟਾਫ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਅਧਿਆਪਕ ਤੇ ਵਿਦਿਆਰਥੀਆਂ ਕੱਲ੍ਹ ਦੇ ਦਿਨ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਮੌਕੇ ਸਕੂਲ ਮੁੱਖੀਆਂ ਨੇ ਕਿਹਾ ਕਿ ਅਧਿਆਪਕਾਂ ਤੇ ਵਿਦਿਆਰਥੀਆਂ ‘ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਨਾਲ ਸਕੂਲਾਂ ‘ਚ ਕੋਵਿਡ-19 ਨਿਯਮਾਂ ਦੀ ਪਾਲਣਾ ਸਬੰਧੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਸਿੱਖਿਆ ਵਿਭਾਗ ਨੇ ਕਰੋਨਾ ਸੰਕਟ ਦੌਰਾਨ ਟੀਵੀ ਤੇ ਆਨਲਾਈਨ ਪੜ੍ਹਾਈ ਕਰਵਾਉਣ ਲਈ ਬਹੁਤ ਉੱਦਮ ਕੀਤੇ ਪਰ ਬੱਚਿਆਂ ਨੂੰ ਸਕੂਲ ‘ਚ ਜਾ ਕੇ ਪੜ੍ਹਨ ਦਾ ਵਧੇਰੇ ਚਾਅ ਹੁੰਦਾ ਹੈ। ਜੋ ਕੱਲ੍ਹ ਨੂੰ ਪੂਰਾ ਹੋ ਜਾਵੇਗਾ।

Written By
The Punjab Wire