Close

Recent Posts

CORONA ਹੋਰ ਦੇਸ਼ ਪੰਜਾਬ ਮੁੱਖ ਖ਼ਬਰ

15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਵੈਕਸੀਨ ਲੱਗਣੀ ਸ਼ੁਰੂ -681 ਬੱਚਿਆਂ ਨੂੰ ਲੱਗ ਚੁੱਕੀ ਹੈ ਵੈਕਸ਼ੀਨੇਸ਼ਨ

15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਵੈਕਸੀਨ ਲੱਗਣੀ ਸ਼ੁਰੂ -681 ਬੱਚਿਆਂ ਨੂੰ ਲੱਗ ਚੁੱਕੀ ਹੈ ਵੈਕਸ਼ੀਨੇਸ਼ਨ
  • PublishedJanuary 5, 2022

ਗੁਰਦਾਸਪੁਰ, 5 ਜਨਵਰੀ ( ਮੰਨਣ ਸੈਣੀ )। ਕੋਵਿਡ-19 ਮਹਾਂਮਾਰੀ ਦੇ ਖਤਰੇ ਅਤੇ ਤੀਸਰੀ ਲਹਿਰ ਓਮੀਕਰੋਨ ਦੇ ਮੱਦੇਨਜ਼ਰ ਇਸ ਬਿਮਾਰੀ ਤੋਂ ਬਚਾਅ ਲਈ 15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲੇ ਅੰਦਰ 15 ਤੋਂ 18 ਸਾਲ ਦੇ ਬੱਚਿਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਬੀਤੇ ਕੱਲ੍ਹ 4 ਜਨਵਰੀ ਤਕ 681 ਬੱਚਿਆਂ ਨੂੰ ਵੈਕਸੀਨ ਲੱਗ ਚੁੱਕੀ ਹੈ।

ਜ਼ਿਲਾ ਟੀਕਾਕਰਨ ਅਫਸਰ ਨੇ ਅੱਗੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਵਲੋਂ ਕਿਸ਼ੋਰਾਂ ਦੀ ਵੈਕਸ਼ੀਨੇਸ਼ਨ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ ਤੇ ਕੋਵਿਡ ਵਿਰੋਧੀ ਟੀਕਾਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਬੱਚਿਆਂ ਨੂੰ ਕੋਵੈਕਸੀਨ ਦੀ ਡੋਜ ਦਿੱਤੀ ਜਾ ਰਹੀ ਹੈ, ਕਿਉਂਕਿ ਕੋਵੈਕਸੀਨ ਨੂੰ ਇਸ ਉਮਰ ਵਰਗ ਦੇ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਐਮਰਜੈਂਸੀ ਯੂਜ ਲਿਸਟਿੰਗ ਪ੍ਰਕਿਰਿਆ ਦੇ ਤਹਿਤ ਕਰਾਰ ਦਿੱਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ 15 ਤੋਂ ਸਾਲ 18 ਸਾਲ ਦੇ ਕਿਸ਼ੋਰਾਂ ਨੂੰ ਵੈਕਸੀਨ ਲਗਾਉਣ ਲਈ ਵੱਖ-ਵੱਖ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ ਤੇ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਕਿਸ਼ੋਰਾਂ ਨੂੰ ਵੈਕਸੀਨ ਲਗਾਉਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਲਈ ਪ੍ਰੋਟੋਕਾਲ ਫਾਲੋ ਕਰਨ ਦੀ ਅਪੀਲ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਇਸ ਦੀ ਦੂਸਰੀ ਡੋਜ਼ 28 ਦਿਨ ਬਾਅਦ ਲੱਗੇਗੀ ਅਤੇ ਅੰਤਰਾਸ਼ਟਰੀ ਟ੍ਰੇਵਲ ਲਈ ਵੈਲਿੰਡ ਹੋਵੇਗੀ।

ਉਨਾਂ ਅੱਗੇ ਦੱਸਿਆ ਕਿ ਕੋਵਿਡ ਦੀ ਤੀਸਰੀ ਲਹਿਰ ਓਮੀਕੋਰਨ ਨੂੰ ਵਿਸ਼ਨ ਸਿਹਤ ਸੰਗਠਨ ਵਲੋਂ ਵਾਇਰਸ ਆਫ ਕੰਨਸਰਨ ਕਰਾਰ ਦਿੱਤਾ ਗਿਆ ਅਤੇ ਇਸ ਤੋਂ ਬਚਣ ਦੀ ਲੋੜ ਹੈ। ਉਨਾਂ 15 ਤੋਂ 18 ਸਾਲ ਦੇ ਬੱਚਿਆਂ ਨੂੰ ਵੈਕਸ਼ੀਨੇਸ਼ਨ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨਾਂ ਲੋਕਾਂ ਨੂੰ ਗਲਤ ਧਾਰਨਾਵਾਂ ਤੋਂ ਬਚਣ ਅਤੇ ਵੈਕਸੀਨ ਲਗਵਾਉਣ ਲਈ ਅਪੀਲ ਕੀਤੀ।

Written By
The Punjab Wire