ਗੁਰਦਾਸਪੁਰ, 25 ਜਨਵਰੀ ( ਮੰਨਣ ਸੈਣੀ)। ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ 7 ਵਿਧਾਨ ਸਭਾ ਹਲਕਿਆਂ ਵਿੱਚੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 25 ਜਨਵਰੀ ਤੋਂ 01 ਫਰਵਰੀ ਤੱਕ ਸਵੇਰੇ 11-00 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ ਅਤੇ ਇਨ੍ਹਾਂ ਦਿਨਾਂ ਵਿੱਚ 26 ਜਨਵਰੀ (ਗਣਤੰਤਰ ਦਿਵਸ) ਅਤੇ 30 ਜਨਵਰੀ (ਐਤਵਾਰ) ਨੂੰ ਛੁੱਟੀਆਂ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ।
Recent Posts
- ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ
- ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
- 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਇਕ ਅਧਿਆਪਕ ਨੇ ਆਪਣੇ ਵਿਛੜੇ ਵਿਦਿਆਰਥੀ ਨੂੰ ਦਿੱਤੀ ਸ਼ਰਧਾਂਜਲੀ
- ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ