ਗੁਰਦਾਸਪੁਰ, 28 ਮਈ (ਮੰਨਣ ਸੈਣੀ)।ਭਾਰਤ-ਪਾਕਿ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਦਾ ਦੇਖਿਆ ਗਿਆ। ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਦੂਜੇ ਪਾਸੇ ਘਟਨਾ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਚਾਰ ਥਾਣਿਆਂ ਦੀ ਪੁਲੀਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 2.15 ਵਜੇ ਦੋਰਾਂਗਲਾ ਖੇਤਰ ਦੇ ਅਧੀਨ ਚੌਤਾਰਾ ਚੌਕੀ ‘ਤੇ ਪਾਕਿਸਤਾਨ ਦਾ ਇਕ ਡਰੋਨ ਉੱਡਦਾ ਦੇਖਿਆ ਗਿਆ। ਸਰਹੱਦ ‘ਤੇ ਤਾਇਨਾਤ 58 ਬਟਾਲੀਅਨ ਦੇ ਜਵਾਨਾਂ ਨੇ ਡਰੋਨ ‘ਤੇ ਪੰਜ ਰੋਂਦ ਫਾਇਰ ਕੀਤੇ। ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਚਲਾ ਗਿਆ। ਬੀਐਸਐਫ ਦੇ ਜਵਾਨਾਂ ਵੱਲੋਂ ਸਵੇਰੇ ਪੁੱਜੇ ਚਾਰ ਥਾਣਿਆਂ ਦੀ ਪੁਲੀਸ ਦੀ ਮਦਦ ਨਾਲ ਸਰਹੱਦ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪਰ ਤਲਾਸ਼ੀ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
Recent Posts
- ਜਾਖੜ ਵੱਲੋਂ ਪਾਤਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
- ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
- ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼
- ਕੇਜਰੀਵਾਲ ਨੇ ਕਿਹਾ- ਮੇਰੇ ਤੋਂ ਲਿਖਤੀ ਰੂਪ ‘ਚ ਲਓ- ਮੋਦੀ ਸਰਕਾਰ ਇਸ ਵਾਰ ਨਹੀਂ ਬਣ ਰਹੀ, ਸਰਕਾਰ ਬਣੀ ਤਾਂ ਦੋ ਮਹੀਨਿਆਂ ‘ਚ ਯੋਗੀ ਮੁੱਖ ਮੰਤਰੀ ਨਹੀਂ ਰਹਿਣਗੇ, ਇਹੀ ਤਾਨਾਸ਼ਾਹੀ ਹੈ
- ਦੁਖਦਾਈ ਖ਼ਬਰ- ਨਹੀਂ ਰਹੇ ਡਾ ਸੁਰਜੀਤ ਪਾਤਰ