ਨਵੀਂ ਦਿੱਲੀ, 25 ਜੂਨ, 2023 (ਦੀ ਪੰਜਾਬ ਵਾਇਰ)। ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਯੂ.ਕੇ. ‘ਚ ਭਾਰਤੀ ਹਾਈ ਕਮਿਸ਼ਨ ਉਤੇ ਹਮਲਾ ਕਰਨ ਦੇ ਮਾਮਲੇ ਵਿਚ ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਲੇ ਅਮਰਜੋਤ ਸਿੰਘ ਸਮੇਤ ਹੋਰਨਾਂ ਕਈ ਅਣਪਛਾਤੇ ਵਿਅਕਤੀਆਂ ‘ਤੇ ਪਰਚਾ ਦਰਜ ਕੀਤਾ ਹੈ। ਇਸ ਸਾਲ 23 ਮਾਰਚ ਨੂੰ ਯੂ.ਕੇ. ’ਚ ਭਾਰਤੀ ਹਾਈ ਕਮਿਸ਼ਨ ‘ਤੇ ਹਮਲਾ ਕੀਤਾ ਗਿਆ ਸੀ। ਇਸ ਘਟਨਾ ਵਿੱਚ ਅਮਰਜੋਤ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਐਨ ਆਈ ਏ ਦੀ ਐਫ ਆਈ ਆਰ ਮੁਤਾਬਕ ਅਮਰਜੋਤ ਸਿੰਘ ਨੇ ਖਾਲਿਸਤਾਨ ਪੱਖੀ ਵਿਖਾਵਾਕਾਰੀਆਂ ਦੀ ਭੀੜ ਦੀ ਅਗਵਾਈ ਕੀਤੀ ਜਿਹਨਾਂ ਨੇ ਭਾਰਤ ਵਿਰੋਧੀ ਨਾਅਰੇ ਲਗਾਏ, ਹਾਈ ਕਮਿਸ਼ਨ ਦੀ ਚਾਰਦੀਵਾਰੀ ਨਾਂਲ ਖਾਲਿਸਤਾਨੀ ਝੰਡੇ ਬੰਨੇ ਅਤੇ ਕਮਿਸ਼ਨ ਦੀ ਬਿਲਡਿੰਗ ’ਤੇ ਦੋ ਗ੍ਰਨੇਡ ਸੁੱਟੇ। ਇਹਨਾਂ ਮੁਲਜ਼ਮਾਂ ਨੇ ਪਾਬੰਦੀਸ਼ੁਦਾ ਗਤੀਵਿਧੀਆਂ (ਅਤਿਵਾਦੀ ਗਤੀਵਿਧੀਆਂ) ਵਿਚ ਸ਼ਮੂਲੀਅਤ ਕੀਤੀ ਹੈ।
Recent Posts
- ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
- ਪੰਜਾਬ ‘ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ ‘ਆਪ’ ‘ਚ ਹੋਏ ਸ਼ਾਮਲ
- ਚੰਡੀਗੜ੍ਹ ਪੰਜਾਬ ਦਾ ਸੀ, ਹੈ, ਤੇ ਸਦਾ ਰਹੇਗਾ : ਜਾਖੜ
- ਜਨਰਲ ਅਬਜ਼ਰਵਰ ਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਮਾਈਕਰੋ ਅਬਜ਼ਰਵਾਂ ਦੀ ਰੈਂਡੇਮਾਈਜੇਸ਼ਨ ਹੋਈ
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ