ਅੰੰਮਿ੍ਤਸਰ, 1 ਜੁਲਾਈ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਸ਼ਨੀਵਾਰ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਦੋਵੇਂ ਆਪਣੀ ਮੰਗਣੀ ਤੋਂ ਬਾਅਦ ਪਹਿਲੀ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹਨ। ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਦੋਵਾਂ ਨੇ ਮੀਡੀਆ ਤੋਂ ਪੂਰੀ ਦੂਰੀ ਬਣਾਈ ਰੱਖੀ। ਇਸ ਦੌਰਾਨ ਦੋਹਾਂ ਨੇ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਫਿਲਹਾਲ ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੋਵੇਂ ਦੇਰ ਰਾਤ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ। ਦੋਵੇਂ ਸਵੇਰੇ ਪੰਜ ਵਜੇ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਗਏ। ਪਰਿਣੀਤੀ ਚੋਪੜਾ ਨੇ ਆਫ ਵਾਈਟ ਕਰੀਮ ਰੰਗ ਦਾ ਸੂਟ ਪਾਇਆ ਹੋਇਆ ਸੀ। ਜਦਕਿ ਰਾਘਵ ਚੱਢਾ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਦੋਵਾਂ ਨੇ ਮੱਥਾ ਟੇਕਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੀ ਪਰਿਕਰਮਾ ਵੀ ਕੀਤੀ। ਦੋਵਾਂ ਦੀ ਮੰਗਣੀ 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਸੀ। ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।
Recent Posts
- ਪਿੰਡ ਡੀਡਾ ਸਾਂਸੀਆਂ ਨੇੜੇਓ 3 ਲਾਸ਼ਾਂ ਬਰਾਮਦ, ਨਾਜਾਇਜ਼ ਸ਼ਰਾਬ ਲਈ ਬਦਨਾਮ ਹੈ ਪਿੰਡ, ਮੌਤ ਦੇ ਕਾਰਨਾਂ ਦਾ ਨਹੀਂ ਲੱਗਾ ਪਤਾ
- ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੁੱਛਗਿੱਛ ਲਈ ਹੁਸ਼ਿਆਰਪੁਰ ਤੋਂ ਹਿਰਾਸਤ ‘ਚ ਲੈ ਕੇ ਗੁਰਦਾਸਪੁਰ ਲਿਆਂਦੇ ਜਾ ਰਹੇ ਦੋਸ਼ੀ ਦੀ ਸ਼ੱਕੀ ਹਾਲਾਤਾਂ ‘ਚ ਮੌਤ
- ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ
- ਯਾਦਵਿੰਦਰ ਸਿੰਘ ਬੁੱਟਰ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਨਾਲ ਕੀਤੀ ਮੁਲਾਕਾਤ